Subscribe Now

* You will receive the latest news and updates on your favorite celebrities!

Trending News

Blog Post

punjab

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ 

ਚੰਡੀਗੜ,

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸੀਲ ਕੀਤਾ ਗਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਇਨਾਂ 4 ਲੈਬਾਂ ਨੂੰ ਸਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ। ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜਨ ਸੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਂਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ (ਏਡਜ) ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸਤਿ ਕਰ ਚੁੱਕੀ ਹੈ।

ਸ. ਸਿੱਧੂ ਨੇ ਰਾਸਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਵੀ ਸਨ।

———–

ਦਫ਼ਤਰ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ

– ਸ਼ਹੀਦ ਏ.ਐਸ.ਆਈਜ਼ ਦਾ ਉਨਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

– ਜਗਰਾਉਂ ਕਾਂਡ ਵਿਚ ਸਾਮਲ ਅਪਰਾਧੀਆਂ ਨੂੰ ਫੜਿਆ ਜਾਵੇਗਾ ਜਿਵੇਂ ਕਿ ਹੋਰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀ ਦੇਸ਼ ਅਤੇ ਵਿਸ਼ਵ ਭਰ ਵਿਚ ਪੈੜ ਨੱਪੀ: ਡੀ.ਜੀ.ਪੀ. ਪੰਜਾਬ

– ਡੀਜੀਪੀ ਦਿਨਕਰ ਗੁਪਤਾ ਵੱਲੋਂ ਪੰਜਾਬ ਪੁਲਿਸ ਦੀ ਤਰਫੋਂ ਸਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਜਗਰਾਉਂ / ਤਰਨ ਤਾਰਨ, 16 ਮਈ:

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ), ਜਿਨਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮਿ੍ਰਤਕ ਦੇਹਾਂ ਦਾ ਅੱਜ ਉਨਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸਨੀਵਾਰ ਸਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ।

ਜਗਰਾਉਂ ਦੇ ਪਿੰਡ ਕੋਠੇ ਆਠ ਚੱਕ ਦੇ ਵਸਨੀਕ ਏਐਸਆਈ ਭਗਵਾਨ ਸਿੰਘ (50) ਦਾ ਉਹਨਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਭਗਵਾਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ 15 ਸਾਲ ਦਾ ਪੁੱਤਰ ਛੱਡ ਗਏ ਹਨ। ਏਐਸਆਈ ਦਲਵਿੰਦਰਜੀਤ ਸਿੰਘ (48) ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਸੰਗਵਾਂ, ਪੱਟੀ ਜ਼ਿਲਾ ਤਰਨਤਾਰਨ ਵਿਖੇ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ 2 ਪੁੱਤਰ ਛੱਡ ਗਏ ਹਨ।

ਦੋਵੇਂ ਏਐਸਆਈਜ਼ ਦੀਆਂ ਮਿ੍ਰਤਕ ਦੇਹਾਂ ਨੂੰ ਤਿਰੰਗੇ ਵਿੱਚ ਲਪੇਟੇ ਤਾਬੂਤ ਵਿੱਚ ਲਿਆਂਦਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਬੰਦੂਕਾਂ ਨਾਲ ਸਲਾਮੀ ਦਿੱਤੀ ਗਈ ਅਤੇ ਇਸ ਤੋਂ ਪਹਿਲਾਂ ਬਿਗੁਲ ਵਜਾਇਆ ਗਿਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਇਸ ਨੂੰ ਦੁਖਦਾਈ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਅਪਰਾਧੀਆਂ ਦਾ ਪਿੱਛਾ ਕਰ ਰਹੇ ਦੋ ਬਹਾਦਰ ਅਧਿਕਾਰੀਆਂ ਨੂੰ ਗਵਾਇਆ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਹਮੇਸਾਂ ਉਨਾਂ ਦੇ ਪਰਿਵਾਰਾਂ ਨਾਲ ਡਟ ਕੇ ਖੜੀ ਰਹੇਗੀ। ਉਨਾਂ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਐਚਡੀਐਫਸੀ ਬੈਂਕ ਵੱਲੋਂ ਇਕ-ਇਕ ਕਰੋੜ ਰੁਪਏ ਦੀ ਰਾਸੀ ਦੇ ਨਾਲ ਹੋਰ ਲਾਭ ਜਿਵੇਂ ਬਹਾਦਰ ਪੁਲਿਸ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਆਦਿ ਦਿੱਤੀ ਜਾਵੇਗੀ।

ਡੀਜੀਪੀ ਨੇ ਸਾਰੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਸਮੇਤ ਜ਼ਿਲਿਆਂ ਅਤੇ ਹੈਡਕੁਆਟਰਾਂ ਵਿਖੇ ਤਾਇਨਾਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹੀਦ ਹੋਏ ਦੋਵਾਂ ਬਹਾਦਰ ਅਧਿਕਾਰੀਆਂ ਨੂੰ ਸਰਧਾਂਜਲੀ ਦੇਣ ਲਈ ਉਨਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ।

ਡੀਜੀਪੀ ਨੇ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਉਹਨਾਂ ਸਾਰੇ ਪੁਲਿਸ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲਿਆਂ ਵਿੱਚ ਦੋਸ਼ੀਆਂ ਦੀ ਭਾਲ ਹੋਰ ਤੇਜ ਕਰਨ ਅਤੇ ਇਸ ਕੇਸ ਵਿੱਚ ਸਾਮਲ ਦੋਸੀ ਵਿਅਕਤੀਆਂ ਨੂੰ ਜਲਦੀ ਤੋਂ ਜਲਦ ਕਾਬੂ ਕਰਨ।

ਇਸ ਦੌਰਾਨ ਵਿਸੇਸ ਡੀਜੀਪੀ ਸੰਜੀਵ ਕਾਲੜਾ, ਆਈਜੀ ਨੌਂ ਨਿਹਾਲ ਸਿੰਘ, ਡਿਪਟੀ ਕਮਿਸਨਰ ਲੁਧਿਆਣਾ ਵਰਿੰਦਰ ਸਰਮਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਚਰਨਜੀਤ ਸਿੰਘ ਸੋਹਲ, ਏਐਸਆਈ ਭਗਵਾਨ ਸਿੰਘ ਦੇ ਸਸਕਾਰ ਵਿੱਚ ਸਾਮਲ ਹੋਏ ਅਤੇ ਜਗਰਾਉਂ ਵਿੱਚ ਡੀਜੀਪੀ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੀ ਤਰਫੋਂ ਰੀਥ ਰੱਖ ਕੇ ਸ਼ਰਧਾਜਲੀ ਭੇਟ ਕੀਤੀ। ਏਐਸਆਈ ਦਲਵਿੰਦਰਜੀਤ ਸਿੰਘ ਦਾ ਅੰਤਿਮ ਸੰਸਕਾਰ ਤਰਨ ਤਾਰਨ ਵਿਖੇ ਵਿਸੇਸ ਡੀਜੀਪੀ ਆਈ.ਪੀ.ਐਸ. ਸਹੋਤਾ, ਡਿਪਟੀ ਕਮਿਸਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਧਰੁਮਨ ਐਚ ਨਿੰਬਲੇ ਦੀ ਹਾਜਰੀ ਵਿੱਚ ਕੀਤਾ ਗਿਆ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਵੱਲੋਂ ਰੀਥ ਰੱਖ ਕੇ ਸਹੀਦ ਨੂੰ ਸਰਧਾਂਜਲੀ ਭੇਟ ਕੀਤੀ ਗਈ

Related posts

Leave a Reply

Required fields are marked *