20 C
New York
Tuesday, May 30, 2023

Buy now

spot_img

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ 17 ਮਈ ਤੋਂ 12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਇੱਕ ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਉਦਯੋਗ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਪੇਂਡੂ ਖੇਤਰਾਂ ਮਕਾਬਲੇ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ

ਚੰਡੀਗੜ੍ਹ, 16 ਜੂਨ:

ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ ਲੈ ਕੇ ਗੈਰ-ਰਜਿਸਟਰਡ ਕਿਰਤੀਆਂ ਤੱਕ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਲਈ ਢੁਕਵੇਂ ਕਦਮ ਉਠਾ ਰਹੀ ਹੈ ਜਿਸ ਤਹਿਤ ਟੀਕਾਕਰਨ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਪੋਰਟਲਾਂ ‘ਤੇ ਉਪਲਬਧ ਅੰਕੜੇ ਕੋਵਿਡ ਟੀਕਾਕਰਨ ਸਬੰਧੀ ਹੁਣ ਤਕ ਪ੍ਰਾਪਤ ਕੀਤੀ ਗਈ ਸਫ਼ਲਤਾ ਦੀ ਸਾਰਥਕ ਤਸਵੀਰ ਨੂੰ ਦਰਸਾਉਂਦੇ ਹਨ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਈ ਜਨਤਕ ਤੌਰ ’ਤੇ ਦੋ ਕਿਸਮਾਂ ਦਾ ਟੀਕਾ ਅਰਥਾਤ ਕੋਵੈਕਸੀਨ ਅਤੇ ਕੋਵੀਸ਼ੀਲਡ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਪਾਸੋਂ 5,98,060 ਕੋਵੈਕਸੀਨ ਖੁਰਾਕਾਂ ਦਾ ਕੋਟਾ ਮਿਲਿਆ ਹੈ ਜਦੋਂਕਿ ਕੋਵੈਕਸੀਨ ਲਈ ਰਾਜ ਦਾ ਖਰੀਦ ਕੋਟਾ 1,50,850 ਦੇ ਲਗਭਗ ਹੈ। ਭਾਰਤ ਸਰਕਾਰ ਪਾਸੋਂ ਮਿਲੀ ਕੋਵੈਕਸੀਨ ਦੀਆਂ ਲਗਭਗ 4,90,041 ਖੁਰਾਕਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਰਾਜ ਦੇ ਖਰੀਦ ਕੋਟੇ ’ਚੋਂ ਲੋਕਾਂ ਨੂੰ 66,032 ਖੁਰਾਕਾਂ ਲਗਾਈਆਂ ਗਈਆਂ ਹਨ।ਇਸੇ ਤਰਜ਼ ’ਤੇ ਭਾਰਤ ਸਰਕਾਰ ਵੱਲੋਂ ਕੋਵੀਸ਼ੀਲਡ ਦੀਆਂ 48,16,580 ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4643786 ਦੀ ਵਰਤੋਂ ਕੀਤੀ ਗਈ ਹੈ।

ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਦੀ ਖਰੀਦ ਕੀਤੀ ਹੈ ਜਿਸ ਵਿਚੋਂ 13.06.2021 ਤੱਕ 5,30,603 ਖੁਰਾਕਾਂ ਸਫ਼ਲਤਾਪੂਰਵਕ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾ ਵੱਖ-ਵੱਖ ਸ਼ੇ੍ਰਣੀਆਂ ਜਿਵੇਂ ਹੈਲਥ ਕੇਅਰ ਵਰਕਰਜ਼, ਫਰੰਟਲਾਈਨ ਵਰਕਰਜ਼, 18-45 ਉਮਰ ਵਰਗ ਦੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਗਾਇਆ ਗਿਆ ਹੈ ਅਤੇ ਹੁਣ ਤੱਕ ਸਾਰੀਆਂ ਸ਼੍ਰੇਣੀਆਂ ਦੇ ਕੁੱਲ 58,15,339 ਲੋਕਾਂ ਨੂੰ ਕੋਵਿਡ ਟੀਕਾ ਲਗਾਇਆ ਜਾ ਚੁੱਕਾ ਹੈ। ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ, ਵਿਦੇਸ਼ਾਂ ਵਿੱਚ ਕੰਮ ਕਰਦੇ ਵਿਅਕਤੀਆਂ, ਦੁਕਾਨਦਾਰਾਂ, ਪ੍ਰਾਹੁਣਚਾਰੀ ਉਦਯੋਗ ਦੇ ਵਰਕਰ, ਡਿਲਿਵਰੀ ਏਜੰਟਾਂ ਆਦਿ ਨੂੰ ਸ਼ਾਮਲ ਕਰਨ ਲਈ 18-44 ਉਮਰ ਵਰਗ ਦੇ ਟੀਕਾਕਰਨ ਦਾ ਵਿਸਥਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਵਾਰਡ-ਵਾਰ ਅਤੇ ਪਿੰਡ-ਵਾਰ ਚਲਾਈ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 17 ਮਈ -12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਲਗਭਗ ਇਕ-ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਹੈ।ਇਸ ਰੁਝਾਨ ਤੋਂ ਇਹ ਪਤਾ ਚੱਲਦਾ ਹੈ ਕਿ ਸ਼ਹਿਰੀ ਖੇਤਰ ਜਿੱਥੇ ਉਦਯੋਗ ਹਨ ਜਾਂ ਜ਼ਿਆਦਾ ਆਬਾਦੀ ਘਣਤਾ ਵਾਲੇ ਜ਼ਿਲ੍ਹੇ ਜਿਵੇਂ ਲੁਧਿਆਣਾ, ਅੰਮਿ੍ਰਤਸਰ , ਐਸ.ਏ.ਐਸ.ਨਗਰ ਅਤੇ ਬਠਿੰਡਾ ਵਿੱਚ ਪੇਂਡੂ ਖੇਤਰ ਨਾਲੋਂ ਕੋਵਿਡ ਦੇ ਜ਼ਿਆਦਾ ਗਿਣਤੀ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਛੋਟੇ ਜ਼ਿਲ੍ਹੇ ਜਿਵੇਂ ਰੋਪੜ, ਮਾਨਸਾ ਅਤੇ ਮੁਕਤਸਰ ਦੇ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਖੇਤਰਾਂ ਦੀ ਤੁਲਨਾ ’ਚ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਪਿਛਲੇ ਹਫ਼ਤੇ ਸਾਰੇ ਜ਼ਿਲ੍ਹਿਆਂ ਵਿੱਚ 5 ਫੀਸਦ ਤੋਂ ਘੱਟ ਪਾਜ਼ੇਟਿਵਿਟੀ ਦਰ ਪਾਈ ਗਈ।

ਜਨਵਰੀ ਤੋਂ ਅਪ੍ਰੈਲ 2021 ਦੇ ਅੰਕੜੇ ਦਰਸਾਉਂਦੇ ਹਨ ਕਿ ਇਸ ਸਾਲ 21 ਤੋਂ 40 ਸਾਲ ਤੱਕ ਦੀ ਅਬਾਦੀ ਦੂਜੇ ਉਮਰ ਵਰਗਾਂ ਨਾਲੋਂ ਵਧੇਰੇ ਪ੍ਰਭਾਵਤ ਹੋਈ ਹੈ।

ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਸੀ.ਐੱਫ.ਆਰ. (ਮੌਤ ਦਰ) ਦਰ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਨਾਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਵਧੇਰੇ ਰਹੀ ਹੈ। ਇਹ ਰੁਝਾਨ ਮਈ 2021 ਦੇ ਅੱਧ ਤੋਂ ਬਾਅਦ ਉਲਟ ਗਿਆ ਅਤੇ ਸ਼ਹਿਰੀ ਖੇਤਰਾਂ ਵਿਚ ਸੀ.ਐਫ.ਆਰ. ਪੇਂਡੂ ਖੇਤਰਾਂ ਨਾਲੋਂ ਵਧ ਗਈ। ਉਨ੍ਹਾਂ ਕਿਹਾ ਕਿ ਇਸ ਲਈ ਸਾਰੀ ਯੋਗ ਅਬਾਦੀ ਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਹੈ ਅਤੇ ਸੂਬੇ ਵਿੱਚ ਸੀ.ਐੱਫ.ਆਰ. ਨੂੰ ਘਟਾਉਣ ਲਈ ਆਈ.ਈ.ਸੀ. / ਬੀ.ਸੀ.ਸੀ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੇ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਟੀਕਿਆਂ ਦੀ ਸਪਲਾਈ ਵਧਾਉਣ ਵਾਸਤੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਆਖ ਦਿੱਤਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles