12.5 C
New York
Sunday, April 2, 2023

Buy now

spot_img

ਸੂਬੇ ਵਿੱਚ ਖਰੀਦ ਦੇ 16ਵੇਂ ਦਿਨ 616283 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ, 25 ਅਪ੍ਰੈਲ :
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 16ਵੇਂ ਦਿਨ 616283 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 616042 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 241 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 616042 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 140627 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 149294 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 136677 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 94166 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 55960 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 39318 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 16ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 8417821 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles