29.8 C
New York
Thursday, June 30, 2022

Buy now

spot_img

ਸੂਬੇ ਵਿੱਚ ਖਰੀਦ ਦੇ 19ਵੇਂ ਦਿਨ 444947 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ•, 28 ਅਪ੍ਰੈਲ :

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 19ਵੇਂ ਦਿਨ 444947 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 444616 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 331 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 444616 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 83319 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 105555 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 121705 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 57029 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 53999 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 23009 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 19ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 10042306 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,376FollowersFollow
0SubscribersSubscribe
- Advertisement -spot_img

Latest Articles