Subscribe Now

* You will receive the latest news and updates on your favorite celebrities!

Trending News

Blog Post

punjab

ਸੂਬੇ ਵਿੱਚ ਖਰੀਦ ਦੇ 22 ਵੇਂ ਦਿਨ 336394 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 

ਚੰਡੀਗੜ•, 1 ਮਈ :

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 22ਵੇਂ ਦਿਨ 336394 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 336324 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 70 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 336324 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ
81337 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 80910 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 78275 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 47537 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 33902 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 14363 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 22 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 112,15672 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related posts

punjab

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਕਿ੍ਰਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਝੋਨੇ ਦੀ ਸਿੱਧੀ ਬਿਜਾਈ ਤੇ ਕਰਵਾਇਆ ਆਨਲਾਈਨ ਵੈਬੀਨਾਰ *ਵੈਬੀਨਾਰ ਦੌਰਾਨ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਨੁਕਤੇ ਸਾਂਝੇ ਕੀਤੇ 

Leave a Reply

Required fields are marked *