9.8 C
New York
Monday, January 30, 2023

Buy now

spot_img

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਚੰਡੀਗੜ, 16 ਨਵੰਬਰ,

ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਉਹਨਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕਿ੍ਰਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਦੇ ਮੋਗਾ ਜ਼ਿਲਾ ਨਾਲ ਸਬੰਧਤ  ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।

ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੋਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਘਰ ਪਹੁੰਚਾਉਣਾ ਵਿਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

————

Related Articles

LEAVE A REPLY

Please enter your comment!
Please enter your name here

Stay Connected

0FansLike
3,687FollowersFollow
0SubscribersSubscribe
- Advertisement -spot_img

Latest Articles