Saturday , July 4 2020
Breaking News

ਖ਼ਰਾਬ ਮੌਸਮ ਕਾਰਨ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ

ਖ਼ਰਾਬ ਮੌਸਮ ਕਾਰਨ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ•, 23 ਦਸੰਬਰ :

ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਤੀ 24-12-2019 ਤੋਂ 15-01-2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।
——-
ਮੁੱਖ ਮੰਤਰੀ ਦਫ਼ਤਰ, ਪੰਜਾਬ
ਪੰਜਾਬ ਦੇ ਵਿੱਤੀ ਸੰਕਟ ਲਈ ਤੁਸੀਂ ਜ਼ਿੰਮੇਵਾਰ ਹੋ, ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ
ਚੰਡੀਗੜ•, 23 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ ‘ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ•ਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ•ਾਂ ਦੀ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਸੱਤਾ ਸੁਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਮੁਫ਼ਾਦਾਂ ਖਾਤਰ ਸੂਬੇ ਦੀ ਆਰਥਿਕਤਾ ਨੂੰ ਮੂਧੇ-ਮੂੰਹ ਸੁੱਟ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਨੂੰ ਚੇਤੇ ਕੀਤਾ ਜਦੋਂ ਉਨ•ਾਂ ਦੀ ਸਰਕਾਰ ਨੇ ਮਜ਼ਬੂਤ ਆਰਥਿਕਤਾ ਛੱਡੀ ਸੀ ਪਰ ਅਕਾਲੀ-ਭਾਜਪਾ ਗੱਠਜੋੜ ਨੇ ਆਪਣੀਆਂ ਲੋਕ ਵਿਰੋਧੀ ਅਤੇ ਮਾੜੀਆਂ ਨੀਤੀਆਂ ਨਾਲ ਇਸ ਨੂੰ ਤਬਾਹ ਕਰਕੇ ਰੱਖ ਦਿੱਤਾ। ਉਨ•ਾਂ ਕਿਹਾ ਕਿ ਅਕਾਲੀਆਂ ਤੇ ਉਸ ਦੀ ਭਾਈਵਾਲ ਭਾਜਪਾ ਨੇ ਆਪਣੇ ਦਹਾਕਾ ਲੰਮੇ ਸਾਸ਼ਨਕਾਲ ਦੌਰਾਨ ਸੂਬੇ ਦੇ ਖਜ਼ਾਨੇ ਦਾ ਸਾਰਾ ਪੈਸਾ ਬਰਬਾਦ ਕਰ ਦਿੱਤਾ ਅਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਹਾਂ-ਪੱਖੀ ਕਦਮ ਨਹੀਂ ਚੁੱਕੇ।
ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਅਕਾਲੀਆਂ ਦੀਆਂ ਨਾਂਹ-ਪੱਖੀ ਨੀਤੀਆਂ ਨੇ ਨਿਵੇਸ਼ਕਾਂ ਦੇ ਜਜ਼ਬਾਤਾਂ ਨੂੰ ਪੂਰੀ ਤਰ•ਾਂ ਮਧੋਲ ਕੇ ਰੱਖ ਦਿੱਤਾ ਜਿਸ ਦੇ ਨਤੀਜੇ ਵਜੋਂ ਉਦਯੋਗ ਅਤੇ ਕਾਰੋਬਾਰੀ ਸੂਬੇ ਤੋਂ ਹਿਜਰਤ ਲਈ ਮਜਬੂਰ ਹੋ ਗਏ ਸਨ। ਇਨ•ਾਂ ਨੀਤੀਆਂ ਕਰਕੇ ਹੀ ਸੂਬੇ ਸਿਰ ਕਰਜ਼ੇ ਦਾ ਬੋਝ ਹੋਰ ਵਧ ਗਿਆ ਅਤੇ ਉਨ•ਾਂ ਦੀ ਸਰਕਾਰ ਇਹ ਕਰਜ਼ਾ ਲਾਹੁਣ ਲਈ ਜਦੋ-ਜਹਿਦ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਰ ਤਾਂ ਹੋਰ, ਸਾਲ 2017 ਵਿਧਾਨ ਸਭਾ ਚੋਣ ਤੋਂ ਮਹਿਜ਼ ਕੁਝ ਮਹੀਨੇ ਪਹਿਲਾਂ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਕੇਂਦਰੀ ਪੂਲ ਲਈ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਸੂਬੇ ਸਿਰ 31000 ਕਰੋੜ ਰੁਪਏ ਦਾ ਕਰਜ਼ਾ ਹੋਰ ਚੜ•ਾ ਦਿੱਤਾ ਜਿਸ ਨਾਲ ਪੰਜਾਬ ਦਾ ਵਿੱਤੀ ਸੰਕਟ ਗਹਿਰਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੂੰ ਸੂਬੇ ਦੀ ਗੰਭੀਰ ਆਰਥਿਕ ਸਥਿਤੀ ਅਕਾਲੀਆਂ ਪਾਸੋਂ ਵਿਰਾਸਤ ਦੇ ਰੂਪ ਵਿੱਚ ਮਿਲੀ ਹੈ ਅਤੇ ਸੂਬੇ ਨੂੰ ਇਸ ਸੰਕਟ ਵਿੱਚ ਧੱਕਣ ਵਾਲੇ ਅਕਾਲੀ ਹੁਣ ਮਗਰਮੱਛ ਦੇ ਹੂੰਝ ਵਹਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਆਪਣੀਆਂ ਇਨ•ਾਂ ਕਾਰਵਾਈਆਂ ਦੇ ਅਫਸੋਸ ਕਰਨ ਅਤੇ ਇਸ ਲਈ ਲੋਕਾਂ ਤੋਂ ਮੁਆਫੀ ਮੰਗਣ ਦੀ ਬਜਾਏ ਅਕਾਲੀਆਂ ਵੱਲੋਂ ਹੁਣ ਵਿੱਤੀ ਰੌਲੇ-ਘਚੋਲੇ ਦਾ ਦੋਸ਼ ਉਨ•ਾਂ ਦੀ ਸਰਕਾਰ ਅਤੇ ਵਿੱਤ ਮੰਤਰੀ ਦੇ ਸਿਰ ਮੜ•ਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਮੁੱਚੀ ਸਰਕਾਰ ਖਾਸ ਕਰਕੇ ਵਿੱਤ ਮੰਤਰੀ ਨਿਵੇਸ਼ਕਾਂ ਅਤੇ ਉਦਯੋਗ ਦੇ ਭਰੋਸੇ ਦੀ ਬਹਾਲੀ ਰਾਹੀਂ ਆਰਥਿਕ ਸਥਿਤੀ ਨੂੰ ਮੁੜ ਪੈਰਾਂ-ਸਿਰ ਕਰਨ ਲਈ ਪੂਰੀ ਵਾਹ ਲਾ ਰਹੇ ਹਨ। ਉਨ•ਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਗਏ ਕਦਮ ਸਦਕਾ ਜ਼ਮੀਨੀ ਪੱਧਰ ‘ਤੇ 50,000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਜੀ.ਐਸ.ਟੀ. ਮਾਲੀਏ ਦਾ ਪ੍ਰਬੰਧਨ ਕਰਨ ਅਤੇ ਸੂਬੇ ਨੂੰ ਉਸ ਦਾ ਬਣਦਾ ਹਿੱਸਾ ਸਮੇਂ ਸਿਰ ਦੇਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਪੰਜਾਬ ਵਿੱਚ ਅਰਥਚਾਰੇ ਦੀ ਬਹਾਲੀ ਲਈ ਉਨ•ਾਂ ਦੀ ਸਰਕਾਰ ਦੇ ਯਤਨਾਂ ਵਿੱਚ ਅੜਿੱਕਾ ਪੈਦਾ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਹਾਲਾਂਕਿ ਇਹ ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਐਨ.ਡੀ.ਏ. ਸਰਕਾਰ ਵਿੱਚ ਭਾਈਵਾਲ ਵੀ ਹੈ ਅਤੇ ਫਿਰ ਵੀ ਅਕਾਲੀ ਨਿਰਲੱਜਤਾ ਨਾਲ ਸੂਬੇ ਦੀਆਂ ਵਿੱਤੀ ਸਮੱਸਿਆਵਾਂ ਦਾ ਦੋਸ਼ ਮੌਜੂਦਾ ਸਰਕਾਰ ‘ਤੇ ਮੜ• ਰਹੇ ਹਨ।
ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਸੂਬੇ ਦੀ ਆਰਥਿਕਤਾ ਦਾ ਫਿਕਰ ਛੱਡ ਕੇ ਆਪਣੇ ਸਿਆਸੀ ਭਵਿੱਖ ਦਾ ਫਿਕਰ ਕਰਨ ਲਈ ਆਖਿਆ ਕਿਉਂਕਿ ਸੂਬੇ ਦੀ ਵਾਗਡੋਰ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *