Friday , April 3 2020
Breaking News

ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਲਾਗੂ

ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਲਾਗੂ
ਸੰਗਰੂਰ, 23 ਮਾਰਚ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕੋਵਿਡ-19 (ਕੋਰੋਨਾ ਵਾਇਰਸ) ਦੇ ਮੱਦੇਨਜ਼ਰ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ 23 ਮਾਰਚ ਦੁਪਹਿਰ 1 ਵਜੇ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤੇ ਇਸ ਦੌਰਾਨ ਕੋਈ ਵੀ ਵਿਅਕਤੀ ਗਲੀ, ਸੜਕ ਅਤੇ ਜਨਤਕ ਥਾਵਾਂ ਉਤੇ ਨਹੀਂ ਨਿਕਲੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪੁਲਿਸ, ਵਰਦੀਧਾਰੀ ਫੌਜ ਤੇ ਅਰਧ ਸੈਨਿਕ ਬਲਾਂ ਅਤੇ ਡਾਕਟਰਾਂ ਤੇ ਸਰਕਾਰੀ ਅਧਿਕਾਰੀ/ਕਰਮਚਾਰੀ (ਸਰਕਾਰੀ ਸ਼ਨਾਖਤੀ ਕਾਰਡ ਹੋਣਾ ਜ਼ਰੂਰੀ) ਜਿਹੜੇ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਹਨ, ਡਿਊਟੀ ‘ਤੇ ਤਾਇਨਾਤ ਹੋਮ ਗਾਰਡਜ਼ ਦੇ ਜਵਾਨ ਜਾਂ ਜਿਨ੍ਹਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਾਂ ਕਿਸੇ ਹੋਰ ਅਧਿਕਾਰੀ (ਜਿਸਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਧਿਕਾਰਤ ਕੀਤਾ ਗਿਆ ਹੋਵੇ) ਦੁਆਰਾ ਜਾਰੀ ਪਰਮਿਟ ਹੋਣਗੇ, ਉਨ੍ਹਾਂ ‘ਤੇ ਲਾਗੂ ਨਹੀਂ ਹੋਣਗੇ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭ ਕੇ ਟੈਸਟ ਕਰਨ ਅਤੇ 21 ਦਿਨ ਦੇ ਏਕਾਂਤਵਾਸ ਦੇ ਭੇਜਣ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ …

Leave a Reply

Your email address will not be published. Required fields are marked *