Tuesday , March 31 2020
Breaking News

ਫ਼ਸਲਾਂ ‘ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਵਿਚਾਰ ਵਟਾਂਦਰਾ…

ਜ਼ਿਲ੍ਹਾ ਪੱਧਰੀ ਪੈਸਟ ਸਰਵੇਲੈਂਸ ਕਮੇਟੀ ਦੀ ਮੀਟਿੰਗ ਦੌਰਾਨ ਖੇਤੀ ਮਾਹਿਰਾਂ ਵੱਲੋਂ
ਫ਼ਸਲਾਂ ‘ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਵਿਚਾਰ ਵਟਾਂਦਰਾ
ਸੰਗਰੂਰ, 28 ਜੂਨ:
ਜ਼ਿਲ੍ਹਾ ਸੰਗਰੂਰ ‘ਚ ਨਰਮੇ ਦੀ ਫ਼ਸਲ, ਮੱਕੀ ਅਤੇ ਝੋਨੇ ਦੀ ਫ਼ਸਲ ਬਾਗਬਾਨੀ ਅਤੇ ਸਬਜ਼ੀਆਂ ‘ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੀੜਾ ਮਕੌੜਾ ਨਿਗਰਾਨ (ਪੈਸਟ ਸਰਵੇਲੈਂਸ) ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਸ਼ੀਲ ਕੁਮਾਰ ਨੇ ਕੀਤੀ। ਮੀਟਿੰਗ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਖੇਤੀ ਮਾਹਿਰਾਂ ਨੇ ਦੱਸਿਆ ਕਿ ਅਜੇ ਤੱਕ ਕਪਾਹ ਦੀ ਫ਼ਸਲ ‘ਤੇ ਚਿੱਟੀ ਮੱਖੀ, ਹਰਾ ਤੇਲਾ ਅਤੇ ਜੂੰ ਦਾ ਹਮਲਾ ਪ੍ਰਤੀ ਪੱਤਾ ਬਹੁਤ ਹੀ ਘੱਟ ਵੇਖਣ ਨੂੰ ਮਿਲਿਆ ਹੈ ਜੋ ਕਿ ਇਕਨੋਮਿਕ ਥਰੈਸ਼ਹੋਲਡ ਲੈਵਲ (ਈ.ਟੀ.ਐਲ) ਤੋਂ ਬਹੁਤ ਘੱਟ ਹੈ । ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਸੁਨਾਮ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਸੁਨਾਮ ਅਧੀਨ ਸਾਰੇ ਪਿੰਡਾਂ ‘ਚ ਨਰਮੇ ਅਤੇ ਕਪਾਹ ਦੀ ਫ਼ਸਲ ਬਹੁਤ ਵਧੀਆ ਹੈ ਅਤੇ ਡਰਿੱਪ ਪ੍ਰਣਾਲੀ ਨਾਲ ਬੀਜਿਆ ਨਰਮਾ ਬਹੁਤ ਵਧੀਆ ਹਾਲਤ ‘ਚ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀੜੇ ਮਕੌੜੇ ਦਾ ਹਮਲਾ ਈ.ਟੀ.ਐਲ ਪੱਧਰ ਤੋਂ ਜ਼ਿਆਦਾ ਨਹੀਂ ਹੈ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਸਬਜ਼ੀਆਂ ਅਤੇ ਅਤੇ ਬਾਗਾਂ ਦੀ ਫ਼ਸਲ ‘ਤੇ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੀੜੇ ਮਕੌੜੇ ਅਤੇ ਬਿਮਾਰੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।

About admin

Check Also

ਪੰਜਾਬ ਸਰਕਾਰ ਦੀ ਬੇਨਤੀ ‘ਤੇ ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੇਟਾਈਜ਼ਰ ਦਾ ਨਿਰਮਾਣ ਤੇ ਸਪਲਾਈ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਕੀਤੀ ਜਾ ਰਹੀ ਹੈ ਸਪਲਾਈ..

ਪੰਜਾਬ ਸਰਕਾਰ ਦੀ ਬੇਨਤੀ ‘ਤੇ ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੇਟਾਈਜ਼ਰ ਦਾ ਨਿਰਮਾਣ ਤੇ ਸਪਲਾਈ …

Leave a Reply

Your email address will not be published. Required fields are marked *