Subscribe Now

* You will receive the latest news and updates on your favorite celebrities!

Trending News

Blog Post

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ
punjab

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ 

ਚੰਡੀਗੜ , 23 ਮਾਰਚ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਉਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ। ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋੋਗ ਵਰਤੋਂ ਵੀ ਹੋ ਸਕੇਗੀ। ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ। ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।

Related posts

punjab

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਇਲਾਜ : ਬਲਬੀਰ ਸਿੱਧੂ ਡਾਕਟਰੀ ਇਲਾਜ ਵਿੱਚ ਬੀਮਾ ਕੰਪਨੀ ਨੂੰ ਦਖਲਅੰਦਾਜ਼ੀ ਨਾ ਕਰਨ ਦੀ ਹਦਾਇਤਾ ਪੰਜਾਬ ਵਿੱਚ 776.41 ਕਰੋੜ ਰੁਪਏ ਦੀ ਲਾਗਤ ਨਾਲ 7.03 ਲੱਖ ਮੁਫਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ : ਕੁਮਾਰ ਰਾਹੁਲ 

Leave a Reply

Required fields are marked *