Friday , July 10 2020
Breaking News

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ’ਚ ਲੜਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ’ਚ ਲੜਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ
ਲੀਡਰਸ਼ਿਪ ਦੀ ਅਗਵਾਈ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ
ਪ੍ਰਸ਼ਾਤ ਕਿਸ਼ੋਰ ਦੀ ਸਿੱਧੂ ਜਾਂ ਆਪ ਨਾਲ ਗੱਲਬਾਤ ਦੀਆਂ ਰਿਪੋਰਟਾਂ ਨੂੰ ਨਕਾਰਿਆ
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਸੰਭਾਲਣ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਖੁੱਲਾ ਸੱਦਾ-ਮੁੱਖ ਮੰਤਰੀ
ਚੰਡੀਗੜ, 5 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣ ਲੜਨ ਲਈ ਆਪਣੇ ਇਰਾਦੇ ਮੁੜ ਜ਼ਾਹਰ ਕੀਤੇ। ਇਸ ਦੇ ਨਾਲ ਹੀ ਉਨਾਂ ਆਖਿਆ ਕਿ ਪਾਰਟੀ ਦੀ ਅਗਵਾਈ ਕਰਨ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ ਹੋਵੇਗਾ।
ਅੱਜ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨਾਂ ਨੇ ਸ਼ੁਰੂਆਤ ਵਿੱਚ ਸਾਲ 2017 ਦੀਆਂ ਚੋਣਾਂ ਨੂੰ ਆਪਣੀ ਆਖਰੀ ਚੋਣ ਦੱਸਿਆ ਸੀ ਪਰ ਇਸ ਤੋਂ ਬਾਅਦ ਆਪਣੇ ਪਾਰਟੀ ਸਾਥੀਆਂ ਦੇ ਪ੍ਰੇਰਨ ’ਤੇ ਸਾਲ 2022 ਦੀਆਂ ਚੋਣਾਂ ਲੜਨ ਦੇ ਫੈਸਲੇ ਦਾ ਐਲਾਨ ਕੀਤਾ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ।
ਸਾਲ 2022 ਵਿੱਚ ਕਾਂਗਰਸ ਦੀ ਚੋਣ ਮੁਹਿੰਮ ਘੜਨ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਸ਼ਾਮਲ ਕਰਨ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਿਸ਼ੋਰ ਨੇ ਉਨਾਂ ਦੀ ਅਪੀਲ ਪ੍ਰਤੀ ਸਾਕਾਰਤਮਕ ਹੁੰਗਾਰਾ ਭਰਿਆ। ਸੂਬੇ ਵਿੱਚ ਕਾਂਗਰਸ ਦੀ ਮੁਹਿੰਮ ਨਾ ਸੰਭਾਲਣ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਇਨਕਾਰ ਕਰਨ ਸਬੰਧੀ ਮੀਡੀਆ ਰਿਪੋਰਟਾਂ ਦਰਮਿਆਨ ਇਸ ਬਾਰੇ ਕਿਆਸਅਰਾਈਆਂ ’ਤੇ ਰੋਕ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ,‘‘ਕਿਸ਼ੋਰ ਨੇ ਕਿਹਾ ਕਿ ਪੰਜਾਬ ਆ ਕੇ ਮਦਦ ਕਰਨ ਵਿੱਚ ਉਸ ਨੂੰ ਬਹੁਤ ਖੁਸ਼ੀ ਹੋਵੇਗੀ।’’
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਅਖਬਾਰਾਂ ਵਿੱਚ ਉਹ ਜੋ ਕੁਝ ਪੜਦੇ ਹਨ, ਉਨਾਂ ਨੂੰ ਅਕਸਰ ਹੈਰਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰਸ਼ਾਂਤ ਕਿਸ਼ੋਰ ਦੇ ਮੁਹਿੰਮ ਘੜਨ ਦੇ ਮਾਮਲੇ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰਿਆ ਸੀ ਜਿਨਾਂ ਨੇ ਫੈਸਲਾ ਉਨਾਂ ’ਤੇ ਛੱਡ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਇਸ ਬਾਰੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਵਿਸ਼ਵਾਸ ਵਿੱਚ ਲਿਆ ਅਤੇ 80 ਵਿਧਾਇਕਾਂ ਵਿੱਚੋਂ 55 ਵਿਧਾਇਕਾਂ ਨੇ ਮੁਹਿੰਮ ਸੰਭਾਲਣ ਲਈ ਸ੍ਰੀ ਕਿਸ਼ੋਰ ਨੂੰ ਲਿਆਉਣ ਦੇ ਹੱਕ ਵਿੱਚ ਹਾਮੀ ਭਰੀ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਸਹਿਯੋਗ ਕਰਨ ਲਈ ਆਪਣੀ ਰਜ਼ਾਮੰਦੀ ਜ਼ਾਹਰ ਕਰਦਿਆਂ ਸ੍ਰੀ ਕਿਸ਼ੋਰ ਨੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੱਧੂ ਜਾਂ ਆਮ ਆਦਮੀ ਪਾਰਟੀ (ਆਪ) ਨਾਲ ਕਿਸੇ ਤਰਾਂ ਦੀ ਗੱਲਬਾਤ ਚੱਲ ਰਹੀ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਪਰਿਵਾਰਕ ਮੈਂਬਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਕਿਆਸਰਾਈਆਂ ਅਤੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਸ੍ਰੀ ਕਿਸ਼ੋਰ ਨੇ ਸਿੱਧੂ ਜਾਂ ਆਪ ਨਾਲ ਕਿਸੇ ਤਰਾਂ ਦੀ ਸਾਂਝ ਨੂੰ ਰੱਦ ਕੀਤਾ।
ਕਾਂਗਰਸ ਲੀਡਰਸ਼ਿਪ ਨਾਲ ਸਿੱਧੂ ਦੇ ਮੇਲ-ਮਿਲਾਪ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ਦਾ ਹਿੱਸਾ ਹੈ ਅਤੇ ਉਹ ਇਸੇ ਸਮਰਥਾ ਮੁਤਾਬਕ ਪਾਰਟੀ ਹਾਈ ਕਮਾਂਡ ਦੇ ਸੰਪਰਕ ਵਿੱਚ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਜਾਂ ਕਾਂਗਰਸ ਦੇ ਕਿਸੇ ਹੋਰ ਮੈਂਬਰ ਨੂੰ ਕਿਸੇ ਵੀ ਮੁੱਦੇ ਨਾਲ ਕੋਈ ਸਰੋਕਾਰ ਹੈ ਤਾਂ ਉਹ ਆ ਕੇ ਉਨਾਂ ਨਾਲ ਗੱਲਬਾਤ ਕਰ ਸਕਦਾ ਹੈ। ਬੇਅਦਬੀ ਦੇ ਮਾਮਲੇ ’ਤੇ ਸਿੱਧੂ ਦੀਆਂ ਨੁਕਤਾਚੀਨੀ ਵਾਲੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਦੀ ਜਾਂਚ ਜਾਰੀ ਹੈ ਪਰ ਅਸੀਂ ਨਿਰਧਾਰਤ ਕਾਨੂੰਨੀ ਪ੍ਰਿਆ ਦਾ ਪਾਲਣ ਕੀਤੇ ਬਿਨਾਂ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਸੁੱਟ ਸਕਦੇ। ਉਨਾਂ ਕਿਹਾ ਕਿ ਬਰਗਾੜੀ ਕੇਸ ਵਿੱਚ ਬਹੁਤ ਸਾਰੇ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ ਪਰ ਸੂਬਾ ਸਰਕਾਰ ਅਦਾਲਤਾਂ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇ ਸਕਦੀ।

About admin

Check Also

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਆਸ਼ੂ

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ …

Leave a Reply

Your email address will not be published. Required fields are marked *