3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ
ਚੰਡੀਗੜ, 6 ਨਵੰਬਰ:
ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ(ਪੀ.ਡਬਲਿਊ.ਡੀ) ਦੀ ਭਾਗੀਦਾਰੀ ਵਾਧਾ ਕਰਨ ਅਤੇ ਉਹਨਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫੈਸਿਲਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀ.ਡਬਲਿ.ਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ ਮਨਾਉਣ ਲਈ ਫੇਸਬੁੱਕ ਲਾਈਵ ਈਵੈਂਟ ਆਯੋਜਿਤ ਕਰਨ ਅਤੇ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਨੇ 27 ਨਵੰਬਰ,2020 ਤੋਂ ਪਹਿਲਾਂ ਅਜਿਹੇ ਹੋਰ ਸਮਾਗਮ ਮਨਾਉਣ ਸੂਬੇ ਦੀਆਂ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।
ਉਨਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਆਨਲਾਈਨ ਪ੍ਰਸ਼ਨ ਉੱਤਰ ਮੁਕਾਬਲੇ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ, ਕਵਿਤਾ ਉਚਾਰਣ, ਪੇਂਟਿੰਗ ਅਤੇ ਸੰਗੀਤ ਮੁਕਾਬਲੇ ਕਰਵਾਏ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਬ੍ਰੇਲ ਵਿਚ ਲਿਖਣ ਮੁਕਾਬਲੇ ਅਤੇ ਸੰਕੇਤਕ ਭਾਸ਼ਾ ਵਿਚ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਉਨਾਂ ਕਿਹਾ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ), ਈ.ਐਲ.ਸੀ ਇੰਚਾਰਜ, ਪੀ.ਡਬਲਿਊ.ਡੀ ਐਸੋਸੀਏਸ਼ਨਾਂ / ਐਨਜੀਓ ਅਤੇ ਆਮ ਲੋਕਾਂ ਵਿੱਚੋਂ ਕੋਈ ਵੀ ਦਿਵਿਆਂਗ ਵਿਅਕਤੀ ਇਨਾਂ ਸਮਾਗਮਾਂ ਵਿੱਚ ਹਿੱਸਾ ਲੈ ਸਕਣਗੇ।