20 C
New York
Tuesday, May 30, 2023

Buy now

spot_img

31 ਮਾਰਚ ਤੱਕ 1 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਕਰਾਂਗੇ ਜਾਰੀ-ਸਿੰਗਲਾ

31 ਮਾਰਚ ਤੱਕ 1 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਕਰਾਂਗੇ ਜਾਰੀ-ਸਿੰਗਲਾ
ਸਵੈ-ਰੁਜ਼ਗਾਰ ਲੋਨ ਮੇਲੇ ਦੌਰਾਨ ਵਿਜੈ ਇੰਦਰ ਸਿੰਗਲਾ ਨੇ 47 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਮਨਜ਼ੂਰੀ ਪੱਤਰ ਦਿੱਤੇ
ਭਵਾਨੀਗੜ੍ਹ, 29 ਦਸੰਬਰ      ( ਵਿਜੈ ਗਰਗ )                     ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ’ ਯੋਜਨਾ ਤਹਿਤ 31 ਮਾਰਚ 2021 ਤੱਕ ਵੱਖ-ਵੱਖ ਮਹਿਕਮਿਆਂ ’ਚ 1 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ ਜਿਨ੍ਹਾਂ ’ਚੋਂ ਹੁਣ ਤੱਕ ਲਗਭਗ 50,000 ਆਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਵੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਅੱਜ ਇੱਥੇ ਗੁਰੂ ਤੇਗ ਬਹਾਦਰ ਕਾਲਜ ਵਿਖੇ ਲਗਾਏ ਗਏ ‘ਸਵੈ-ਰੁਜ਼ਗਾਰ ਲੋਨ ਮੇਲੇ’ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ 47 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਵੀ ਵੰਡੇ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਕਾਰ ਬਣਾਉਣ ਤੋਂ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਦੇ ਹਰ ਇੱਕ ਮਹਿਕਮੇ ’ਚ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਗਈ ਹੈ ਅਤੇ ਭਵਿੱਖ ਵਿਚ ਵੀ ਇਸ ਨੁਕਤੇ ਨੂੰ ਕਿਸੇ ਵੀ ਪੱਖੋਂ ਅਣਗੌਲਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਆਸਾਮੀ ’ਤੇ ਭਰਤੀ ਲਈ ਯੋਗਤਾ ਨੂੰ ਹੀ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਹਰ ਯੋਗ ਉਮੀਦਵਾਰ ਨਾਲ ਪੂਰਾ ਇਨਸਾਫ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੈਰਾਂ ’ਤੇ ਖੜਾ ਕਰਨ ਲਈ ਰੋਜ਼ਗਾਰ ਮੇਲੇ ਲਗਵਾਉਣ ਦਾ ਬੀੜਾ ਚੁੱਕਿਆ ਗਿਆ ਹੈ, ਜਿਨ੍ਹਾਂ ਵਿਚ ਸਰਕਾਰੀ ਨੌਕਰੀਆਂ ਤੋਂ ਇਲਾਵਾ ਪ੍ਰਾਈਵੇਟ ਆਸਾਮੀਆਂ ਅਤੇ ਸਵੈ-ਰੁਜ਼ਗਾਰ ਦੇ ਸਾਧਨ ਸ਼ੁਰੂ ਕਰਨ ਲਈ ਵੀ ਮੱਦਦ ਮੁਹੱਈਆ ਕਰਵਾਈ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੁਜ਼ਗਾਰ ਮੇਲੇ ਦਾ ਲਾਭ ਲੈਣ ਲਈ ਆਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯਕੀਨੀ ਤੌਰ ’ਤੇ ਪਹੁੰਚਾਉਣ ਲਈ ਹਰ ਵਿਅਕਤੀ ਦੀ ਅਰਜ਼ੀ ਦੀ ਨਿੱਜੀ ਤੌਰ ’ਤੇ ਪੜਤਾਲ ਕਰਵਾਈ ਜਾਵੇ ਅਤੇ ਅਗਲੇ ਲੋਨ ਮੇਲੇ ਤੋਂ ਪਹਿਲਾਂ-ਪਹਿਲਾਂ ਸਾਰੀਆਂ ਅਰਜ਼ੀਆਂ ਦਾ ਸਾਰਥਕ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਬਲਾਕ ’ਚ ਹਰ ਤਿਮਾਹੀ ਅਜਿਹੇ ਲੋਨ ਮੇਲੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕ ਇਸਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਡੀ. ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ, ਚੇਅਰਮੈਨ ਪਰਦੀਪ ਕੱਦ, ਚੇਅਰਮੈਨ ਵਰਿੰਦਰ ਪੰਨਵਾਂ, ਟਰੱਕ ਯੂਨੀਅਨ ਦੇ ਪ੍ਰਧਾਨ ਜਗਮੀਤ ਭੋਲਾ ਬਲਿਆਲ, ਜਿਲ੍ਹਾ ਪ੍ਰਧਾਨ ਵਿਪਨ ਸ਼ਰਮਾ, ਹਰੀ ਸਿੰਘ ਫੱਗੂਵਾਲਾ, ਕਪਿਲ ਦੇਵ ਗਰਗ, ਨਾਨਕ ਚੰਦ ਨਾਇਕ, ਫਕੀਰ ਚੰਦ ਸਿੰਗਲਾ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles