Sunday , September 27 2020
Breaking News

World

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ • ਆਜ਼ਾਦੀ ਘੁਲਾਟੀਆਂ, ਰੱਖਿਆ ਸੈਨਾਵਾਂ, ਕੋਰੋਨਾ ਯੋਧਿਆਂ ਤੇ ਹੋਰਨਾਂ ਨੂੰ ਸਲਾਮ ਕੀਤਾ ਮੁਹਾਲੀ (ਐਸ.ਏ.ਐਸ.ਨਗਰ), 15 ਅਗਸਤ ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ ‘ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਇਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸਰਹੱਦਾਂ ‘ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ। ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ‘ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨ•ਾਂ ਨਾਲ ਨਿਪਟਣ ਦਾ ਇਕੋ-ਇਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ। ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨ•ਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ• ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਮ ਉਨ•ਾ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨ•ਾਂ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨ•ਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨ•ਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨ•ਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ। ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜ•ੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨ•ਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ। ਉਨ•ਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਿਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨ•ਾਂ ਨੇ ਆਨ-ਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨ•ਾਂ ਵੱਲੋਂ ਆਨ-ਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ। ਉਨ•ਾਂ ਮਹਾਂਮਾਰੀ ਸਦਕਾ ਆਈ ਆਰਥਿਕ ਮੰਦੀ ਵਿਚੋਂ ਨਿਕਲਣ ਲਈ ਪੂਰੀ ਦ੍ਰਿੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨ•ਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਵੱਲੋਂ ਪੰਜਾਬ ਸਰਕਾਰ ‘ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿਨ•ੀਂ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ। ——-

ਮ ਮੁੱਖ ਮੰਤਰੀ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ • ਆਜ਼ਾਦੀ ਘੁਲਾਟੀਆਂ, ਰੱਖਿਆ ਸੈਨਾਵਾਂ, ਕੋਰੋਨਾ ਯੋਧਿਆਂ ਤੇ ਹੋਰਨਾਂ ਨੂੰ ਸਲਾਮ ਕੀਤਾ ਮੁਹਾਲੀ (ਐਸ.ਏ.ਐਸ.ਨਗਰ), 15 ਅਗਸਤ ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਖ਼ਿਲਾਫ਼ ਅਕਾਲੀਆਂ ਦੀ ਦੂਸ਼ਣਬਾਜ਼ੀ ਹਾਸੋਹੀਣੀ: ਰਾਣਾ ਸੋਢੀ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਖ਼ਿਲਾਫ਼ ਅਕਾਲੀਆਂ ਦੀ ਦੂਸ਼ਣਬਾਜ਼ੀ ਹਾਸੋਹੀਣੀ: ਰਾਣਾ ਸੋਢੀ   ਕਿਹਾ; ਸਾਲ 2012 ਤੇ 2016 ਵਿੱਚ ਅਕਾਲੀ ਸਰਕਾਰ ਸਮੇਂ ਵਾਪਰ ਚੁੱਕੀਆਂ ਨੇ ਅਜਿਹੀਆਂ ਘਟਨਾਵਾਂ; ਅਕਾਲੀਆਂ ਦੀ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਰਗੀ   ਚੰਡੀਗੜ੍ਹ, 3 ਅਗਸਤ:   ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ …

Read More »

ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਵੱਲੋਂ ਕੋਵਿਡ-19 ਸਬੰਧੀ ਧੋਖਾਧੜੀ ਵਾਲੇ ਸੁਨੇਹਿਆਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ

ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਵੱਲੋਂ ਕੋਵਿਡ-19 ਸਬੰਧੀ ਧੋਖਾਧੜੀ ਵਾਲੇ ਸੁਨੇਹਿਆਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਵਟਸਐਪ ਅਤੇ ਹੋਰ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਫੈਲਾਏ ਜਾ ਰਹੇ ਐਸ.ਐਮ.ਐਸਜ਼ ਤੋਂ ਸਾਵਧਾਨ ਰਹੋ : ਪੰਜਾਬ ਪੁਲੀਸ ਵੱਲੋਂ ਨਾਗਰਿਕਾਂ ਨੂੰ ਅਪੀਲ ਚੰਡੀਗੜ, 25 ਜੁਲਾਈ : ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕਰਾਈਮ ਸੈੱਲ ਦੇ …

Read More »

ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਰੀ ਨੂੰ ਕਰੀਬ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਇੰਦੌਰ ਤੋਂ ਕੀਤਾ ਕਾਬੂ

ਪੰਜਾਬ ਪੁਲਿਸ ਨੇ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿੱਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਰੀ ਨੂੰ ਕਰੀਬ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਇੰਦੌਰ ਤੋਂ ਕੀਤਾ ਕਾਬੂ ਚੰਡੀਗੜ•, 12 ਜੁਲਾਈ: ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ …

Read More »

Ball State students plan walkout to protest cop-calling professor – WISH-TV | Indianapolis News | Indiana Weather

MUNCIE, Ind. (WISH) — Dozens of students are expected to participate in a classroom walkout and peaceful protest Tuesday morning at Ball State University. The student-led demonstration was organized as part of a movement demanding campus policy change and disciplinary action in response to a viral incident the previous Tuesday. Marketing professor Shaheen Borna …

Read More »